ਚੰਡੀਗੜ੍ਹ ਤੋਂ ਅਕਸ਼ੈ ਕੁਮਾਰ ਅਤੇ ਗੁਰਦਾਸਪੁਰ ਤੋਂ ਯੁਵਰਾਜ ਨੂੰ ਭਾਜਪਾ ਵਲੋਂ ਉਮੀਦਵਾਰ ਬਣਾਏ ਜਾਣ ਦੇ ਚਰਚੇ 

ਗੌਰਵ ਚੰਡੀਗੜ੍ਹ:  ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਈ ਮਸ਼ਹੂਰ ਹਸਤੀਆਂ ਨੂੰ ਮੈਦਾਨ ‘ਚ ਉਤਾਰ ਸਕਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜਦੋਂਕਿ ਅਦਾਕਾਰ ਅਕਸ਼ੈ ਕੁਮਾਰ ਨੂੰ ਚੰਡੀਗੜ੍ਹ ਜਾਂ ਦਿੱਲੀ ਦੀ ਕਿਸੇ ਵੀ ਸੀਟ ਤੋਂ ਟਿਕਟ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਸਾਬਕਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਜਯਾ ਪ੍ਰਦਾ ਨੂੰ ਦੱਖਣੀ ਭਾਰਤ ਦੀ ਕਿਸੇ ਵੀ ਸੀਟ ਤੋਂ ਚੋਣ ਲੜਾ ਸਕਦੀ ਹੈ। ਇਸ ਦੇ ਨਾਲ ਹੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਭਾਜਪਾ ਅਗਲੇ ਦੋ ਦਿਨਾਂ ‘ਚ ਬਿਹਾਰ, ਪੰਜਾਬ ਅਤੇ ਆਂਧਰਾ ਪ੍ਰਦੇਸ਼ ‘ਚ ਗਠਜੋੜ ਦਾ ਗਣਿਤ ਸੁਲਝਾ ਲਵੇਗੀ।

LEAVE A REPLY

Please enter your comment!
Please enter your name here